ਸੂਚਨਾ ਕਮਿਸ਼ਨ ਕੋਲ ਸਿੱਧੀ ਸ਼ਕਾਇਤ ਕਰਨ ਦਾ ਅਧਿਕਾਰ

0
734

ਸੂਚਨਾ ਕਮਿਸ਼ਨ ਕੋਲ ਸਿੱਧੀ ਸ਼ਕਾਇਤ ਕਰਨ ਦਾ ਅਧਿਕਾਰ 

ਇਸ ਕਾਨੂੰਨ ਵੱਲੋਂ ਪ੍ਰਾਰਥੀ ਨੂੰ, ਸੂਚਨਾ ਅਫ਼ਸਰ ਦੇ ਵਿਵਹਾਰ ਵਿਰੁੱਧ ਕਾਰਵਾਈ ਕਰਨ ਦਾ ਇੱਕ ਹੋਰ ਹੱਕ ਦਿੱਤਾ ਗਿਆ ਹੈ ਜਿਸ ਨੂੰ ਸ਼ਕਾਇਤ ਦਾ ਨਾਂ ਦਿੱਤਾ ਗਿਆ ਹੈ।

ਸ਼ਿਕਾਇਤ ਦਾਇਰ ਕਰਨ ਦੇ ਅਧਾਰ

ਹੇਠ ਲਿਖੇ ਹਾਲਾਤ ਵਿੱਚ, ਸੂਚਨਾ ਕਮਿਸ਼ਨਰ ਕੋਲ, ਸਿੱਧੇ ਤੌਰ ‘ਤੇ ਸ਼ਿਕਾਇਤ ਦਾਇਰ ਕੀਤੀ ਜਾ ਸਕਦੀ ਹੈ-
1.  ਜਦੋਂ ਲੋਕ ਸੂਚਨਾ ਅਫ਼ਸਰ ਪ੍ਰਾਰਥੀ ਦੀ ਅਰਜ਼ੀ ਫੜਨ ਤੋਂ ਇਨਕਾਰ ਕਰ ਦੇਵੇ ਜਾਂ

2. ਜਦੋਂ ਪ੍ਰਾਰਥੀ ਨੂੰ ਮੰਗੀ ਹੋਈ ਸੂਚਨਾ ਤੱਕ ਪਹੁੰਚ ਕਰਨ ਤੋਂ ਇਨਕਾਰ ਕਰ ਦਿੱਤਾ ਗਿਆ ਹੋਵੇ ਜਾਂ

3.ਜਦੋਂ ਨਿਸ਼ਚਿਤ ਸਮਾਂ-ਸੀਮਾਂ ਵਿੱਚ ਅਰਜ਼ੀ ਦਾ ਕੋਈ ਉੱਤਰ ਨਾ ਦਿੱਤਾ ਗਿਆ ਹੋਵੇ ਜਾਂ

4. ਜਦੋਂ ਪ੍ਰਾਰਥੀ ਤੋਂ ਇਨੀ ਵਾਧੂ ਫ਼ੀਸ ਮੰਗ ਲਈ ਗਈ ਹੋਵੇ ਜੋ ਕਿ ਸਪੱਸ਼ਟ ਰੂਪ ਵਿੱਚ ਗ਼ੈਰ-ਵਾਜਿਬ ਹੋਵੇ ਜਾਂ

5. ਜਦੋਂ ਪ੍ਰਾਰਥੀ ਨੂੰ ਜਾਪਦਾ ਹੋਵੇ ਕਿ ਉਸ ਨੂੰ ਅਧੂਰੀ, ਗੰਮਰਾਹ ਕਰਨ ਵਾਲੀ ਜਾਂ ਝੂਠੀ ਸੂਚਨਾ ਉਪਲਬੱਧ ਕਰਾਈ ਗਈ ਹੈ ਜਾਂ

6. ਜਦੋਂ ਪ੍ਰਾਰਥੀ ਨੂੰ ਰਿਕਾਰਡ ਘੋਖਣ ਤੋਂ ਇਨਕਾਰ ਕਰ ਕੀਤਾ ਗਿਆ ਹੋਵੇ।

SHARE

NO COMMENTS

LEAVE A REPLY