ਕਸੂਰਵਾਰ ਸੂਚਨਾ ਅਫ਼ਸਰ ਨੂੰ ਸਜ਼ਾ
ਜਦੋਂ ਸੂਚਨਾ ਕਮਿਸ਼ਨਰ ਦੀ ਤਸੱਲੀ ਹੋ ਜਾਵੇ ਕਿ ਸੂਚਨਾ ਅਫ਼ਸਰ ਵੱਲੋਂ ਉਪਰ ਦਰਜ਼, ਕੋਈ ਸ਼ਕਾਇਤਯੋਗ ਕਸੁਰ ਕੀਤਾ ਗਿਆ ਹੈ (ਜਿਵੇਂ ਕਿ- ਅਰਜ਼ੀ ਫੜਨ ਤੋਂ ਇਨਕਾਰ ਆਦਿ) ਜਾਂ ਸੂਚਨਾ ਨੂੰ ਨਸ਼ਟ ਕਰ ਦਿੱਤਾ ਗਿਆ ਹੈ। ਤਾਂ ਸੂਚਨਾ ਕਮਿਸ਼ਨਰ, ਕਸੂਰਵਾਰ ਸੂਚਨਾ ਅਫ਼ਸਰ ਨੂੰ ਸਜ਼ਾ ਦੇ ਸਕਦਾ ਹੈ।
ਸਜ਼ਾ ਦੀਆਂ ਕਿਸਮਾਂ
- ਜ਼ੁਰਮਾਨਾ
ਸੂਚਨਾ ਪ੍ਰਾਪਤ ਕਰਾਉਣ ਵਿਚ ਕੀਤੀ ਗਈ ਦੇਰ ਲਈ, 250 ਰੁ. ਪ੍ਰਤਿ ਦਿਨ ਦੇ ਹਿਸਾਬ ਨਾਲ ਜ਼ੁਰਮਾਨਾ ਹੋ ਸਕਦਾ ਹੈ। ਜ਼ੁਰਮਾਨੇ ਦੀ ਵੱਧ ਤੋਂ ਵੱਧ ਸੀਮਾਂ 25000 ਰੁ. ਹੈ।
2. ਵਿਭਾਗੀ ਅਨੁਸ਼ਾਸਨੀ ਕਾਰਵਾਈ-
ਸੂਚਨਾ ਕਮਿਸ਼ਨਰ, ਕਸੂਰਵਾਰ ਸੂਚਨਾ ਅਫ਼ਸਰ ਵਿਰੁੱਧ, ਉਸ ਉੱਪਰ ਲਾਗੂ, ਸੇਵਾ ਨਿਯਮਾ ਅਧੀਨ, ਅਨੁਸ਼ਾਸਨੀ ਕਾਰਵਾਈ ਦੀ ਸਿਫਾਰਸ਼ ਵੀ ਕਰ ਸਕਦਾ ਹੈ।
More Stories
RTI Act ਬਾਰੇ ਸੰਖੇਪ ਜਾਣਕਾਰੀ
ਸੂਚਨਾ ਅਧਿਕਾਰ ਕਾਨੂੰਨ-2005/ RTI Act-2005
ਸੂਚਨਾ ਜੋ ਪ੍ਰਾਪਤ ਨਹੀਂ ਹੋ ਸਕਦੀ