ਪੰਜਾਬੀ ਯੂਨੀਵਰਸਿਟੀ ਆਪਣੇ ਉਦੇਸ਼ ਤੋਂ ਭਟਕੀ
ਪੰਜਾਬੀ ਭਾਸ਼ਾ ਪਸਾਰ ਭਾਈਚਾਰਾ ਵੱਲੋਂ ਮਿਤੀ: 25.01.2025 ਨੂੰ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਉਪ ਕੁਲਪਤੀ ਨੂੰ ਇੱਕ ਚਿੱਠੀ ਲਿਖ ਕੇ ਅਹਿਸਾਸ ਕਰਵਾਇਆ ਗਿਆ ਕਿ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੀ ਸਥਾਪਨਾ ਦਾ ਅਸਲ ਉਦੇਸ਼ ‘ਪੰਜਾਬੀ ਭਾਸ਼ਾ, ਸਾਹਿਤ ਅਤੇ ਸੱਭਿਆਚਾਰ ਦਾ ਬਹੁ-ਪੱਖੀ ਵਿਕਾਸ ਕਰਨਾ ਅਤੇ ਪੰਜਾਬੀ ਭਾਸ਼ਾ ਨੂੰ ਉਚੇਰੀ ਸਿੱਖਿਆ ਵਿੱਚ ਮਾਧਿਅਮ ਵਜੋਂ ਵਿਕਸਤ ਕਰਨਾ, ਵੱਖ-ਵੱਖ ਵਿਸ਼ਿਆਂ ਦੇ ਇਮਤਿਹਾਨ ਪੰਜਾਬੀ ਭਾਸ਼ਾ ਵਿੱਚ ਲੈਣਾ ਖਾਸ ਕਰਕੇ ਇਸ ਵਿੱਚ ਉੱਚ ਸਿੱਖਿਆ ਤੇ ਖੋਜ ਦੀ ਤਰੱਕੀ ਕਰਨਾ‘ ਸੀ।
ਇਹ ਵੀ ਅਹਿਸਾਸ ਕਰਵਾਇਆ ਗਿਆ ਕਿ ਯੂਨੀਵਰਸਿਟੀ ਆਪਣੇ ਇਸ ਉਦੇਸ਼ ਤੋਂ ਪੂਰੀ ਤਰ੍ਹਾਂ ਭਟਕ ਚੁੱਕੀ ਹੈ ਕਿਉਂਕਿ ਯੂਨੀਵਰਸਿਟੀ ਦਾ ਅੱਧੇ ਤੋਂ ਵੱਧ ਦਫਤਰੀ ਕੰਮਕਾਜ ਕੇਵਲ ਅੰਗਰੇਜ਼ੀ ਭਾਸ਼ਾ ਵਿੱਚ ਹੁੰਦਾ ਹੈ।
ਅਤੇ
ਯੂਨੀਵਰਸਿਟੀ ਦੀ ਵੈਬਸਾਈਟ ਤੇ ਉਪਲਬਧ ਅੱਧੀ ਤੋਂ ਵੱਧ ਸੂਚਨਾ ਕੇਵਲ ਅੰਗਰੇਜ਼ੀ ਭਾਸ਼ਾ ਵਿੱਚ ਉਪਲਬਧ ਹੈ।
ਸਾਰੇ ਸਬੂਤ ਉਪਲਬਧ ਕਰਵਾ ਕੇ, ਉਪ ਕੁਲਪਤੀ ਸਾਹਿਬ ਨੂੰ ਬੇਨਤੀ ਕੀਤੀ ਗਈ ਕਿ ਪੰਜਾਬੀ ਯੂਨੀਵਰਸਿਟੀ ਅੰਗਰੇਜ਼ੀ ਭਾਸ਼ਾ ਦੀ ਥਾਂ ਪੰਜਾਬੀ ਭਾਸ਼ਾ ਦੇ ਵਿਕਾਸ ਲਈ ਕੰਮ ਕਰੇ।
ਮਿਤੀ 25.01.2025 ਦੀ ਚਿੱਠੀ ਦਾ ਲਿੰਕ:
http://www.mittersainmeet.in/wp-content/uploads/2025/01/To-VC-Pbi-Unv-dt-25.1.25-Sighned.pdf↗
ਯੂਨੀਵਰਸਿਟੀ ਵੱਲੋਂ ਆਪਣੇ ਦਫਤਰੀ ਕੰਮਕਾਜ ਨੂੰ ਅੰਗਰੇਜ਼ੀ ਵਿੱਚ ਕੀਤੇ ਜਾਣ ਦੇ ਸਬੂਤਾਂ ਦਾ ਲਿੰਕ:
https://www.mittersainmeet.in/wp-content/uploads/2025/05/1.-File-No-1-Official-Documents.pdf
ਯੂਨੀਵਰਸਿਟੀ ਵੱਲੋਂ ਆਪਣੀ ਵੈਬਸਾਈਟ ਤੇ ਉਪਲਬਧ ਸੂਚਨਾ ਵਿੱਚ ਵਰਤੀ ਅੰਗਰੇਜ਼ੀ ਭਾਸ਼ਾ ਦੇ ਸਬੂਤਾਂ ਦਾ ਲਿੰਕ:
https://www.mittersainmeet.in/wp-content/uploads/2025/05/2.-File-No-2-Sylabuss.pdf

More Stories
ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿੱਚ -ਪੰਜਾਬੀ ਦਾ ਘਾਣ
the unmute ਟੀਵੀ ਚੈਨਲ ਤੇ
27 ਜਨਵਰੀ 20124 ਨੂੰ -ਦਿਲਾਂ ਦੀ ਸਾਂਝ ਟੀਵੀ ਤੇ