ਕਾਨੂੰਨੀ ਨੋਟਿਸ ਨੰਬਰ 5.
16 ਨਵੰਬਰ 2020 ਨੂੰ ਹਰਬਖ਼ਸ਼ ਸਿੰਘ ਗਰੇਵਾਲ ਵਲੋਂ, ਮਿੱਤਰ ਸੈਨ ਮੀਤ ਰਾਹੀਂ, ਹੇਠ ਲਿਖੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਅਤੇ ਸਬੰਧਤ ਅਧਿਕਾਰੀਆਂ ਨੂੰ ਇਕ ਕਾਨੂੰਨੀ ਨੋਟਿਸ ਦਿੱਤਾ ਗਿਆ:
ਮੰਗੀ ਗਈ ਰਾਹਤ:
(ੳ) ਉਪਭੋਗਤਾ ਸ਼ਿਕਾਇਤ ਨਿਵਾਰਣ ਕੇਂਦਰ, ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਲੁਧਿਆਣਾ ਦੇ ਦਫ਼ਤਰ ਵਿਚ ਹੁੰਦੇ ਸਾਰੇ ਦਫ਼ਤਰੀ ਕੰਮ-ਕਾਜ ਨੂੰ ਪੰਜਾਬੀ ਵਿਚ ਕੀਤੇ ਜਾਣ ਨੂੰ ਯਕੀਨੀ ਬਣਾਇਆ ਜਾਵੇ।
(ਅ) ਚੇਅਰਮੈਨ ਉਪਭੋਗਤਾ ਸ਼ਿਕਾਇਤ ਨਿਵਾਰਣ ਕੇਂਦਰ ਲੁਧਿਆਣਾ ਅਤੇ ਉਨ੍ਹਾਂ ਅਧੀਨ ਕੰਮ ਕਰਦੇ ਕਰਮਚਾਰੀਆਂ ਨੂੰ ਉਕਤ ਕਾਨੂੰਨ ਦੀਆਂ ਵਿਵਸਥਾਵਾਂ ਦੀ ਉਲੰਘਣਾ ਕਰਨ ਕਾਰਨ ਬਣਦੀ ਸਜ਼ਾ ਦਿੱਤੀ ਜਾਵੇ।
(ੲ) ਡਾਇਰੈਕਟਰ ਭਾਸ਼ਾ ਵਿਭਾਗ ਨੂੰ, ਕਾਨੂੰਨ ਦੀਆਂ ਉਕਤ ਵਿਵਸਥਾਵਾਂ ਰਾਹੀਂ ਨਿਸ਼ਚਿਤ ਆਪਣੀਆਂ ਜ਼ਿੰਮੇਵਾਰੀਆਂ ਨਾ ਨਿਭਾਉਣ ਕਾਰਨ ਬਣਦੀ ਸਜ਼ਾ ਦਿੱਤੀ ਜਾਵੇ।
ਉੱਚ ਅਧਿਕਾਰੀ ਜਿੰਨਾਂ ਨੂੰ ਨੋਟਿਸ ਦਿੱਤਾ ਗਿਆ
1. ਚੇਅਰਮੈਨ, ਉਪਭੋਗਤਾ ਸ਼ਿਕਾਇਤ ਨਿਵਾਰਣ ਕੇਂਦਰ, ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ, ਲੁਧਿਆਣਾ।
2. ਚੇਅਰਮੈਨ/ਮੈਨੇਜਿੰਗ ਡਾੲਰੈਕਟਰ, ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ, ਪਟਿਆਲਾ।
3. ਡਾਇਰੈਕਟਰ, ਭਾਸ਼ਾ ਵਿਭਾਗ, ਪੰਜਾਬ, ਪਟਿਆਲਾ।
4. ਪੰਜਾਬ ਸਰਕਾਰ ਰਾਹੀਂ ਪ੍ਰਮੁੱਖ ਸਕੱਤਰ, ਬਿਜਲੀ ਵਿਭਾਗ, ਪੰਜਾਬ ਸਰਕਾਰ, ਚੰਡੀਗੜ੍ਹ।
5. ਪੰਜਾਬ ਸਰਕਾਰ ਰਾਹੀਂ ਪ੍ਰਮੁੱਖ ਸਕੱਤਰ, ਉਚੇਰੀ ਸਿੱਖਿਆ ਅਤੇ ਭਾਸ਼ਾ ਵਿਭਾਗ, ਪੰਜਾਬ ਸਰਕਾਰ, ਚੰਡੀਗੜ੍ਹ।
ਇਸ ਪੂਰੇ ਕਾਨੂੰਨੀ ਨੋਟਿਸ ਦਾ ਲਿੰਕ http://www.mittersainmeet.in/wp-content/uploads/2024/05/Legal-notice-dt.-16.11.2020.pdf
Legal-notice-dt.-16.11.2020
More Stories
ਪੰਜਾਬ ਸੂਚਨਾ ਕਮਿਸ਼ਨ ਨੂੰ -ਕਾਨੂੰਨੀ ਨੋਟਿਸ
ਪੰਜਾਬ ਸਰਕਾਰ ਨੂੰ -ਕਾਨੂੰਨੀ ਨੋਟਿਸ -ਮਿਤੀ 3.2.2019
ਪੰਜਾਬ ਸਰਕਾਰ ਨੂੰ -ਕਾਨੂੰਨੀ ਨੋਟਿਸ -ਮਿਤੀ 5.1.21