February 10, 2026

Mitter Sain Meet

Novelist and Legal Consultant

ਸੂਚਨਾ ਪ੍ਰਾਪਤ ਕਰਾਉਣ ਵਾਲਾ ਸੁਨਹਿਰੀ ਸਿਧਾਂਤ

ਝਗੜਿਆਂ ਨੂੰ ਨਿਪਟਾਉਣ ਅਤੇ ਨਾਗਰਿਕਾਂ ਨੂੰ ਵੱਧੋ ਵੱਧ ਸੂਚਨਾ ਪ੍ਰਾਪਤ ਕਰਾਉਣ ਦੇ ਉਦੇਸ਼ ਨਾਲ ਇਸ ਕਾਨੂੰਨ ਵੱਲੋਂ ਇੱਕ ਸੁਨਿਹਰੀ ਸਿਧਾਂਤ ਬਣਾਇਆ ਗਿਆ ਹੈ। ਇਸ ਸਿਧਾਂਤ ਨਾਲ ਸਧਾਰਣ ਭਾਰਤੀ ਨਾਗਰਿਕ ਦਾ ਕੱਦ ਵੀ ਐਮ.ਪੀ. ਅਤੇ ਐਮ.ਐਲ.ਏ. ਦੇ ਬਰਾਬਰ ਦਾ ਹੋ ਗਿਆ ਹੈ।ਇਸ ਸਿਧਾਂਤ ਅਨੁਸਾਰ, ਉਹ ਸੂਚਨਾ ਜੋ ਪਾਰਲੀਮੈਂਟ ਜਾਂ ਵਿਧਾਨ ਸਭਾ ਕੋਲੋਂ ਨਹੀਂ ਛੁਪਾਈ ਜਾ ਸਕਦੀ, ਉਹ ਭਾਰਤੀ ਨਾਗਰਿਕ ਕੋਲੋਂ ਵੀ ਨਹੀਂ ਛੁਪਾਈ ਜਾ ਸਕਦੀ।